ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮ

Continues below advertisement

ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਬੱਸਾਂ ਦੀ ਹੜਤਾਲ ਹੋਈ ਖ਼ਤਮ

ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖ਼ਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੰਗਲਵਾਰ ਦੁਪਹਿਰ ਨੂੰ ਇੱਕ ਮੀਟਿੰਗ ਕੀਤੀ ਤੇ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਤਹਿ ਕੀਤੀ। ਯੂਨੀਅਨ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੀ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਸੀਐਮ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੱਲ੍ਹ ਯਾਨੀ ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ

Continues below advertisement

JOIN US ON

Telegram