Pannu ਦੀ CM Bhagwant maan ਨੂੰ ਧਮਕੀ, ਕੌਮੀ ਝੰਡਾ ਲਹਿਰਾਇਆ ਤਾਂ ਅੰਜਾਮ ਬੁਰਾ ਹੋਵੇਗਾ...
ਚੰਡੀਗੜ੍ਹ: ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਮੁੜ ਭੜਕਾਊ ਬਿਆਨਬਾਜੀ ਕੀਤੀ ਹੈ। ਇਸ ਵਾਰ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਕੌਮੀ ਝੰਡਾ ਲਹਿਰਾਉਣਗੇ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ।
ਦਰਅਸਲ ਰੈਫ਼ਰੰਡਮ 2020 ਦੀ ਵਕਾਲਤ ਕਰਨ ਵਾਲੇ ਗੁਰਪਤਵੰਤ ਸਿੰਘ ਪੰਨੂ ਨੇ 57 ਸੈਕਿੰਡ ਦੀ ਇੱਕ ਵੀਡੀਓ ਜਾਰੀ ਕਰਕੇ ਲੁਧਿਆਣਾ ਵਿੱਚ ਹੋਣ ਵਾਲੇ ਆਜ਼ਾਦੀ ਸਮਾਗਮ ਮੌਕੇ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਇਸ ਵੀਡੀਓ ਵਿੱਚ ਪਹਿਲਾਂ ਕੌਮੀ ਝੰਡਾ ਸੜਦਾ ਦਿਖਾਇਆ ਗਿਆ ਹੈ ਤੇ ਬਾਅਦ ਵਿੱਚ ਇੱਕ ਰੇਲਵੇ ਲਾਈਨ ਦਿਖਾਈ ਗਈ ਹੈ।
ਗੁਰਪਤਵੰਤ ਪੰਨੂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਰੇਲਵੇ ਲਾਈਨ ਲੁਧਿਆਣਾ ਦੀ ਹੈ, ਪਰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਇਹ ਵੀਡੀਓ ਲੁਧਿਆਣਾ ਦੀ ਨਹੀਂ। ਇਸ ਦੇ ਨਾਲ ਹੀ ਪੰਨੂ ਨੇ ਲੁਧਿਆਣਾ ਵਿੱਚ ਹੋਣ ਵਾਲੇ ਆਜ਼ਾਦੀ ਦਿਵਸ ਦੇ ਸੂਬਾ ਪੱਧਰੀ ਸਮਾਗਮ ਨੂੰ ਵੀ ਚੁਣੌਤੀ ਦਿੱਤੀ ਹੈ। ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਕੌਮੀ ਝੰਡਾ ਲਹਿਰਾਉਣਗੇ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ।
ਪੰਨੂ ਦੀ ਇਹ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਪੁਲਿਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਿਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਨੇ ਦੱਸਿਆ ਕਿ ਜੋ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਉਸ ਵਿੱਚ ਦਿਖਾਈ ਗਈ ਰੇਲਵੇ ਲਾਈਨ ਲੁਧਿਆਣਾ ਦੀ ਨਹੀਂ ਤੇ ਉਨ੍ਹਾਂ ਇਸ ਬਾਰੇ ਸਾਰੀ ਜਾਂਚ ਕਰਵਾ ਲਈ ਹੈ।