(Source: ECI/ABP News)
MLA ਬਲਕਾਰ ਸਿੱਧੂ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ, ਵੇਖੋ Video
ਚੰਡੀਗੜ੍ਹ : ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੁਲਿਸ ਚੌਕੀ ਦਿਆਲਪੁਰਾ ਭਾਈਕਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫੜ੍ਹਿਆ ਹੈ।ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਏ. ਐੱਸ. ਆਈ. ਵੱਲੋਂ ਰਿਸ਼ਵਤ ਲੈਣ ਬਾਰੇ ਜਦੋਂ ਸੂਚਨਾ ਮਿਲੀ ਤਾਂ ਉਨ੍ਹਾਂ ਖੁਦ ਪੁਲਸ ਚੌਕੀ ਦਿਆਲਪੁਰਾ ਭਾਈਕਾ ਵਿਖੇ ਜਾ ਕੇ ਉਸ ਕੋਲੋਂ 5 ਹਜ਼ਾਰ ਰੁਪਏ ਬਰਾਮਦ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਨੇ ਇਹ ਪੈਸੇ ਲਾਹਣ ਬਰਾਮਦਗੀ ਦੇ ਇਕ ਮਾਮਲੇ ਵਿਚ ਰਿਸ਼ਵਤ ਵਜੋਂ ਲਏ ਸਨ।
ਵਿਧਾਇਕ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ, "ਬਹੁਤ ਦੁੱਖ ਲਗਦਾ ਜਦੋ ਲੱਖਾਂ ਰੁਪਏ ਤਨਖਾਹਾਂ ਲੈਣ ਵਾਲੇ ਅਫਸਰ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੋਚਦੇ ਹਨ। ਦਿਆਲਪੁਰਾ ਭਾਈ ਚੌਕੀ ਵਿੱਚ asi ਜਗਤਾਰ ਸਿੰਘ ਰਿਸ਼ਵਤ ਲੈਦਾ ਰੰਗੇ ਹੱਥੂ ਕਾਬੂ ਕੀਤਾ ਗਿਆ। ਇੱਕ ਦੋ ਵਾਰ ਸਿਕਾਇਤ ਮਿਲਣ ਤੇ ਇਹਨਾਂ ਨੂੰ ਪਹਿਲਾਂ ਵੀ ਝਿੜਕਿਆ ਗਿਆ ਸੀ ਇਮਾਨਦਾਰੀ ਨਾਲ ਕੰਮ ਕਰੋ ਪਰ ਇਹਨਾਂ ਨੇ ਇਮਾਨਦਾਰ ਸਰਕਾਰ ਦੇ ਅਦੇਸ਼ਾਂ ਦੀ ਪਾਲਣਾ ਨਹੀ ਕੀਤਾ ਨਤੀਜਾ ਤੁਹਾਡੇ ਸਾਮ੍ਹਣੇ।ਬਲਕਾਰ ਸਿੰਘ ਸਿੱਧੂ ਐਮ ਐਲ ਏ ਹਲਕਾ ਰਾਮਪੁਰਾ ਫੂਲ।"
![ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ 112 ਭਾਰਤੀ ਡਿਪੋਰਟ ਹੋ ਕੇ ਆਏ ਭਾਰਤ](https://feeds.abplive.com/onecms/images/uploaded-images/2025/02/16/c6bafada3526c0029ec93a57644a0f0c1739715551350370_original.png?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)