ਹੁਣ ਕੈਪਟਨ ਅਮਰਿੰਦਰ ਸਿੰਘ ਦੀ ਵਾਰੀ? ਖੇਤੀ ਮਸ਼ੀਨਰੀ ਘੁਟਾਲੇ 'ਚ ਹੋ ਸਕਦੀ ਕਾਰਵਾਈ

Continues below advertisement

ਹੁਣ ਕੈਪਟਨ ਅਮਰਿੰਦਰ ਸਿੰਘ ਦੀ ਵਾਰੀ? ਖੇਤੀ ਮਸ਼ੀਨਰੀ ਘੁਟਾਲੇ 'ਚ ਹੋ ਸਕਦੀ ਕਾਰਵਾਈ

Punjab News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਵੇਲੇ ਖੇਤੀ ਮਸ਼ੀਨਰੀ ਦੀ ਖਰੀਦ ਵਿੱਚ 150 ਕਰੋੜ ਦਾ ਘੁਟਾਲਾ ਹੋਇਆ ਹੈ। ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਸਬਸਿਡੀ ਆਈ ਸੀ। ਸੂਬੇ 'ਚ 3 ਸਾਲਾਂ 'ਚ ਖਰੀਦੀਆਂ ਗਈਆਂ 11,275 ਮਸ਼ੀਨਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ। 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਵਿਭਾਗੀ ਜਾਂਚ ਵਿੱਚ ਘਪਲੇ ਦੇ ਸਬੂਤ ਮਿਲਣ ਮਗਰੋਂ ਵਿਜੀਲੈਂਸ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਬਾਅਦ ਉਸ ਸਮੇਂ ਖੇਤੀਬਾੜੀ ਮੰਤਰਾਲਾ ਸੰਭਾਲ ਰਹੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਸ ਸਮੇਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਤਾਂ ਉਸ ਸਮੇਂ ਖੇਤੀਬਾੜੀ ਵਿਭਾਗ ਵੀ ਉਨ੍ਹਾਂ ਕੋਲ ਸੀ। ਉਸ ਸਮੇਂ ਕੇਂਦਰ ਨੇ ਪਰਾਲੀ ਦੀਆਂ ਮਸ਼ੀਨਾਂ ਖਰੀਦਣ ਲਈ 1100 ਕਰੋੜ ਦੇ ਕਰੀਬ ਫੰਡ ਭੇਜਿਆ ਸੀ। ਇਸ ਫੰਡ ਵਿੱਚੋਂ ਮਸ਼ੀਨਾਂ ਵੀ ਖਰੀਦੀਆਂ ਗਈਆਂ ਸੀ, ਪਰ ਹੁਣ ਜੋ ਗੱਲ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਖਰੀਦੀਆਂ ਗਈਆਂ ਮਸ਼ੀਨਾਂ 'ਚੋਂ ਕਈ ਮਸ਼ੀਨਾਂ ਗਾਇਬ ਹਨ। 

Continues below advertisement

JOIN US ON

Telegram