ਪਿੰਡਾਂ ਵਿੱਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ, ਸੀਐਮ ਭਗਵੰਤ ਮਾਨ ਦਾ ਅਧਿਕਾਰੀਆਂ ਨੂੰ ਹੁਕਮ
Continues below advertisement
ਚੰਡੀਗੜ੍ਹ: ਪੰਜਾਬ ‘ਚ ਜਲਦ ਪੰਜਾਬ ਖੇਡ ਮੇਲਾ ਸ਼ੁਰੂ ਹੋਵੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ‘ਚ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਪਿੰਡਾਂ ਨੂੰ ਖੇਡਾਂ ਨਾਲ ਜੋੜਨ ਬਾਰੇ ਚਰਚਾ ਹੋਈ। ਇਸ ਦੌਰਾਨ ਸੂਬਾ ਪੱਧਰੀ ਸਮਾਗਮਾਂ ਦੀ ਵੀ ਤਿਆਰੀ ਉਲੀਕੀ ਗਈ।
ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ‘ਪੰਜਾਬ ਖੇਡ ਮੇਲਾ’ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਫਸਰਾਂ ਨੂੰ ਤਿਆਰੀਆਂ ਦੇ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਤੱਕ ਖੇਡਾਂ ਨੂੰ ਪਹੁੰਚਾਇਆ ਜਾਵੇ। ਪਿੰਡਾਂ ਵਿੱਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ।
Continues below advertisement