ਪੰਜਾਬ ਦੇ ਕਈ ਸ਼ਹਿਰਾਂ 'ਚ NIA ਦੇ ਛਾਪੇ, Gangsters ਬਾਰੇ ਕੀਤੀ ਜਾ ਰਹੀ ਪੁੱਛਗਿੱਛ

Continues below advertisement

ਦਿੱਲੀ ਤੋਂ ਆਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਕੇਂਦਰੀ ਖੁਫੀਆ ਏਜੰਸੀਆਂ ਤੋਂ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਟੀਮ ਨੇ ਸਵੇਰੇ ਪਹੁੰਚ ਕੇ ਸ੍ਰੀ ਮੁਕਤਸਰ ਸਾਹਿਬ ਸਥਿਤ ਦੋ ਘਰਾਂ 'ਤੇ ਛਾਪੇਮਾਰੀ ਕੀਤੀ। ਇਨ੍ਹਾਂ ਵਿੱਚ ਇੱਕ ਬੂਟ ਵੇਚਣ ਵਾਲੇ ਦਾ ਘਰ ਅਤੇ ਦੂਜਾ ਗੈਂਗਸਟਰ ਗੋਲਡੀ ਬਰਾੜ ਸ਼ਾਮਲ ਹੈ। ਇਸ ਤੋਂ ਬਾਅਦ ਟੀਮ ਗੈਂਗਸਟਰ ਗੋਲਡੀ ਬਰਾੜ ਦੇ ਹੁਕਮਾਂ ਤਹਿਤ ਹਸਪਤਾਲ ਨੇੜੇ ਸਥਿਤ ਘਰ ਪਹੁੰਚੀ। ਜਿੱਥੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਕੀਤੀ। ਫਰੀਦਕੋਟ ਦੇ ਕਸਬਾ ਕੋਟਕਪੂਰਾ 'ਚ NIA ਦੀ ਟੀਮ ਦਾ ਛਾਪਾ, ਫੈਕਟਰੀ 'ਚ 3 ਘੰਟੇ ਦੀ ਤਲਾਸ਼ੀ ਤੋਂ ਬਾਅਦ ਟੀਮ ਗੈਂਗਸਟਰ ਵਿਨੈ ਦਿਓਡਾ ਦੇ ਘਰ ਪਹੁੰਚੀ। ਐਨਆਈਏ ਦੀ ਟੀਮ ਨੇ ਲੁਧਿਆਣਾ ਦੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਵੀ ਛਾਪੇਮਾਰੀ ਕੀਤੀ ਹੈ। ਟੀਮ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸਾਥੀ ਰਵੀ ਰਾਜਗੜ ਦੇ ਘਰ ਛਾਪਾ ਮਾਰਿਆ। ਐਨਆਈਏ ਦੀ ਟੀਮ ਨੇ ਸੋਮਵਾਰ ਤੜਕੇ ਅੰਮ੍ਰਿਤਸਰ ਵਿੱਚ ਗੈਂਗਸਟਰ ਸ਼ੁਭਮ ਦੇ ਘਰ ਵੀ ਦਸਤਕ ਦਿੱਤੀ। ਗੈਂਗਸਟਰ ਸ਼ੁਭਮ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ।

Continues below advertisement

JOIN US ON

Telegram