Nihang ਬਾਣੇ 'ਚ ਆਏ ਵਿਅਕਤੀ ਨੇ ਤਲ.ਵਾਰ ਨਾਲ ਕੀਤਾ ਨੋਜਵਾਨ ਦਾ ਕ.ਤ.ਲ
ਨਿਹੰਗ ਬਾਣੇ 'ਚ ਆਏ ਵਿਅਕਤੀ ਨੇ ਤਲਵਾਰ ਨਾਲ ਕੀਤਾ ਨੋਜਵਾਨ ਦਾ ਕਤਲ
ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਠੀਕ ਕਰਨ ਵਾਲੇ ਨੋਜਵਾਨ ਦਾ ਪਿੰਡ ਦੇ ਵਿਅਕਤੀ ਵੱਲੋਂ ਤਲਵਾਰ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਹਸਪਤਾਲ ਲਿਜਾਇਆ ਗਿਆ। ਜਿਥੇ ਉਸਦੀ ਮੌਤ ਹੋ ਗਈ । ਡਾਕਟਰਾ ਦਾ ਕਹਿਣਾ ਹੈ ਕਿ ਹਸਪਤਾਲ ਆਉਣ ਤੋਂ ਪਹਿਲਾਂ ਹੀ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਮ੍ਰਿਤਕ ਨੋਜਵਾਨ ਏਸੀ ਫਰਿੱਜ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਨੇੜਲੇ ਪਿੰਡ ਭੱਟੀਵਾਲ ਕਲਾਂ ਦਾ ਵਸਨੀਕ ਸੀ। ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ
Tags :
Sangrur Murder