Sri darbar sahib | ਬਦਲੇ ਗਏ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ | Amritsar
Sri darbar sahib | ਬਦਲੇ ਗਏ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ | Amritsar
ਬਦਲੇ ਗਏ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ
ਸ੍ਰੀ ਦਰਬਾਰ ਸਾਹਿਬ 'ਚ ਬਦਲੇ ਗਏ ਨਿਸ਼ਾਨ ਸਹਿਬ ਦੇ ਪੁਸ਼ਾਕੇ
ਨਿਸ਼ਾਨ ਸਾਹਿਬ 'ਤੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ
'ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਵੇ'
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਸ਼ੁੱਕਰਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ 'ਤੇ ਚੜ੍ਹਾਏ ਪੁਸ਼ਾਕੇ ਬਦਲਣ ਦੀ ਸੇਵਾ ਕੀਤੀ ਗਈ। ਨਿਸ਼ਾਨ ਸਾਹਿਬ 'ਤੇ ਚੜ੍ਹਾਏ ਕੇਸਰੀ ਪੁਸ਼ਾਕਿਆਂ ਦੀ ਥਾਂ ਉਪਰ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਉਣ ਦੀ ਸੇਵਾ ਸੰਪਨ ਹੋ ਗਈ ਹੈ।ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਸਾਰੇ 13 ਨਿਸ਼ਾਨ ਸਾਹਿਬਾਨ ਦੇ ਪੁਸ਼ਾਕੇ ਬਦਲਣ ਦੀ ਸੇਵਾ ਕੀਤੀ ਜਾਵੇਗੀ।ਇਸ ਕਾਰਜ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰ ਵੱਲੋਂ ਨਿਸ਼ਾਨ ਸਾਹਿਬ ਉੱਪਰ ਬਸੰਤੀ ਰੰਗ ਦੇ ਪੁਸ਼ਾਕੇ ਚੜਾਏ ਗਏ
ਦੱਸ ਦਈਏ ਕਿ ਪਿਛਲੇ ਦਿਨੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵੱਡਾ ਫੈਸਲਾ ਲਿਆ ਗਿਆ ਸੀ, ਜਿਸ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਕ ਸਰਕੂਲਰ ਜਾਰੀ ਕੀਤਾ ਸੀ, ਜਿਸ ’ਚ ਕਿਹਾ ਗਿਆ ਸੀ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਣ। ਹੁਕਮਾਨੁਸਾਰ ਨਿਸ਼ਾਨ ਸਾਹਿਬ ਦੇ ਨਵੇਂ ਪੁਸ਼ਾਕੇ ਚੜ੍ਹਾਏ ਗਏ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।