ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਮਾਰਚ ਤੇ ਸਮਾਗਮ ਦਾ ਆਯੋਜਨ

Continues below advertisement
1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ, ਜਦਕਿ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। 
Continues below advertisement

JOIN US ON

Telegram