Punjab Assembly ਦਾ ਵਿਸ਼ੇਸ਼ ਇੱਕ ਦਿਨਾ ਇਜਲਾਸ ਚੜ੍ਹ ਸਕਦੈ ਹੰਗਾਮੇ ਦੀ ਭੇਂਟ

Punjab Assembly Session: ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਮੰਗਲਵਾਰ ਨੂੰ ਯਾਨੀ ਅੱਜ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ 'ਆਪ' ਸਰਕਾਰ ਵੱਲੋਂ ਪਰਾਲੀ ਸਾੜਨ, ਜੀਐਸਟੀ ਅਤੇ ਬਿਜਲੀ ਸਪਲਾਈ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।ਇਸ ਦੇ ਨਾਲ ਹੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਵਿਰੋਧੀ ਧਿਰ ਨੇ ਰੇਤ ਦੀ ਨਾਜਾਇਜ਼ ਮਾਈਨਿੰਗ, ਐਸ.ਵਾਈ.ਐਲ ਅਤੇ ਕਾਨੂੰਨ ਵਿਵਸਥਾ ਵਰਗੇ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਭਗਵੰਤ ਮਾਨ ਸਰਕਾਰ ਨੇ ਰਾਜਪਾਲ ਨੂੰ ਸੂਚਿਤ ਕੀਤਾ ਸੀ ਕਿ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਪਰਾਲੀ ਸਾੜਨ, ਜੀਐੱਸਟੀ ਅਤੇ ਬਿਜਲੀ ਸਪਲਾਈ 'ਤੇ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

JOIN US ON

Telegram
Sponsored Links by Taboola