ਕਿਸਾਨਾਂ ਨੇ ਵਿਰੋਧ 'ਚ ਘੇਰੀ Orbit ਬੱਸ

ਕੇਂਦਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦਰਮਿਆਨ ਬੇਸ਼ੱਕ ਕੈਪਟਨ ਦੀ ਅਪੀਲ ਮਗਰੋਂ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਚੱਲਣ ਦੀ ਆਗਿਆ ਦੇ ਦਿੱਤੀ ਹੈ ਪਰ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਹੁਣ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਬੱਸਾਂ ਵੀ ਹੋਣ ਲੱਗੀਆਂ ਹਨ।
ਅੱਜ ਕਿਸਾਨਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਬਾਦਲਾਂ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਦੀ ਬੱਸ ਰੋਕ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਦੀ ਹਾਲੇ ਵੀ ਮੋਦੀ ਸਰਕਾਰ ਨਾਲ ਇੱਕੋ ਗੱਲ ਹੈ। ਉਨ੍ਹਾਂ ਨੇ ਸਿਰਫ ਵੋਟਾਂ ਲਈ ਕੁਝ ਸਮੇਂ ਲਈ ਗੱਠਜੋੜ ਤੋੜਿਆ ਹੈ।

JOIN US ON

Telegram
Sponsored Links by Taboola