Paddy | Farmers Protest | ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀ CM Maan ਨਾਲ ਮੀਟਿੰਗ

Continues below advertisement

Paddy | Farmers Protest | ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦੀ CM Maan ਨਾਲ ਮੀਟਿੰਗ

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਅਹਿਮ ਮੀਟਿੰਗ  ਹੋਈ। ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੀਐਮ ਮਾਨ ਦੇ ਕਿਸਾਨਾਂ ਨੂੰ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਖਤਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਡੇ ਤੋਂ ਦੋ ਦਿਨ ਦਾ ਸਮਾਂ ਮੰਗਿਆ ਪਰ ਅਸੀਂ ਚਾਰ ਦਿਨ ਦਾ ਸਮਾਂ ਦੇ ਦਿੱਤਾ ਹੈ। ਜੇਕਰ ਇਹ ਮਸਲਾ ਚਾਰ ਦਿਨਾਂ ਦੇ ਅੰਦਰ ਹੱਲ ਨਾ ਹੋਇਆ ਤਾਂ ਅਸੀਂ ਵੱਡਾ ਐਕਸ਼ਨ ਲਵਾਂਗੇ।ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

Continues below advertisement

JOIN US ON

Telegram