Punjab Government ਦੇ ਹੁਕਮਾਂ ਮੁਤਾਬਕ ਸੂਬੇ 'ਚ paddy ਦੀ ਸਰਕਾਰੀ ਖਰੀਦ ਦੀ ਤਿਆਰੀਆਂ

Continues below advertisement

Paddy Procurement: : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਘੱਟੋ ਘਟ ਸਮਰਥਨ ਮੂਲ ਰੁ. 2060/- ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁ. 2040/- ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ, ਤੇ ਖਰੀਦ ਕੀਤੀ ਜਾਵੇਗੀ। ਝੋਨੇ ਦੀ ਖਰੀਦ ਮਿਤੀ 01.10.2022 ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30.11.2022 ਤੱਕ ਚੱਲੇਗੀ।

Continues below advertisement

JOIN US ON

Telegram