ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ CM Bhagwant Mann ਦਾ ਕਿਸਾਨਾਂ ਨਾਲ ਵਾਅਦਾ, ਨਾਲ ਹੀ ਦਿੱਤੀ Warning
Continues below advertisement
ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਦਿਆਂ ਨਾਲ ਹੀ ਚੇਤਾਵਨੀ ਵੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।
ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ। ਸੁਚੇਤ ਹੋਈਏ। ਪਾਣੀ ਤੇ ਧਰਤੀ ਬਚਾਈਏ।
Continues below advertisement