Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp Sanjha

Continues below advertisement

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp Sanjha

 ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। 

250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ

ਦੂਜੇ ਪਾਸੇ ਦਾਇਰ 100 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ ਪਰ ਅਜੇ ਤੱਕ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਹੈ ਕਿ ਅੱਜ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।

Continues below advertisement

JOIN US ON

Telegram