Panchayat Election | ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ ! ਚੋਣ ਕਮਿਸ਼ਨ ਨੇ ਕੀਤਾ ਐਲਾਨ !

Continues below advertisement

Panchayat Election | ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ ! ਚੋਣ ਕਮਿਸ਼ਨ ਨੇ ਕੀਤਾ ਐਲਾਨ !

ਪੰਜਾਬ 'ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ 'ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦੁਬਾਰਾ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਵੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜਿਨ੍ਹਾਂ ਥਾਵਾਂ 'ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ।ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੀ ਮਾਨਸਾ ਖੁਰਦ ਪੰਚਾਇਤ ਵਿੱਚ ਸਰਪੰਚ ਅਤੇ 5 ਅਹੁਦਿਆਂ ਲਈ ਮੁੜ ਚੋਣ ਕਰਵਾਈ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਲੋਹਕੇ ਖੁਰਦ ਵਿੱਚ ਮੁੜ ਪੰਚਾਇਤੀ ਚੋਣਾਂ ਹੋਣਗੀਆਂ। ਮੋਗਾ ਜ਼ਿਲ੍ਹੇ ਦੀ ਪੰਚਾਇਤ ਕੋਟਲਾ ਮੇਹਰ ਸਿੰਘ ਵਾਲਾ ਦੇ ਪੋਲਿੰਗ ਬੂਥ ਨੰਬਰ 118 ਅਤੇ 119 ਵਿੱਚ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖੁੱਡਾ ਬਲਾਕ (ਸੰਗਰੂਰ), ਪਿੰਡ ਪੰਚਾਇਤ ਖੇਤੀ ਰਾਜੂ ਬਲਾਕ ਭੁਨੇਰਹੇਰੀ ਅਤੇ ਪਿੰਡ ਪੰਚਾਇਤ ਕਰੀਮ ਨਗਰ ਵਿੱਚ ਮੁੜ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Continues below advertisement

JOIN US ON

Telegram