Panchayat Election Updates | ਕਿਤੇ ਚੱਲੀ ਗੋਲੀ, ਕਿਤੇ ਹੋਇਆ ਬਾਈਕਾਟ ,ਪੰਚਾਇਤੀ ਚੋਣਾਂ ਦੀਆਂ ਸਾਰੀਆਂ Updates

Continues below advertisement

Panchayat Election Updates | ਕਿਤੇ ਚੱਲੀ ਗੋਲੀ, ਕਿਤੇ ਹੋਇਆ ਬਾਈਕਾਟ ,ਪੰਚਾਇਤੀ ਚੋਣਾਂ ਦੀਆਂ ਸਾਰੀਆਂ Updates

ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ।

ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।

ਪੰਚਾਇਤੀ ਚੋਣਾਂ ਨਾਲ ਜੁੜੀਆਂ ਵੱਡੀਆਂ ਖਬਰਾਂ

 

ਜਗਰਾਓਂ ਦੇ ਪਿੰਡ ਕੋਠੇ ਅਠਚੱਕ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ ਹੈ। ਇਸ ਤੋਂ ਇਲਾਵਾ ਜਗਰਾਉਂ ਦੇ ਪਿੰਡ ਪੋਨਾ ਅਤੇ ਪਿੰਡ ਡੱਲਾ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਮਰਾਲਾ, ਲੁਧਿਆਣਾ ਦੇ ਪਿੰਡ ਢਿੱਲਵਾਂ ਵਿੱਚ ਇੱਕ ਪੋਲਿੰਗ ਬੂਥ 'ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਲੱਖਾ ਸਿੰਘ ਵਜੋਂ ਹੋਈ ਹੈ।

Continues below advertisement

JOIN US ON

Telegram