ਸਿੰਤਬਰ ਮਹੀਨੇ 'ਚ ਹੋਣਗੀਆਂ ਪੰਜਾਬ 'ਚ ਪੰਚਾਇਤੀ ਚੌਣਾ

Continues below advertisement

ਸਿੰਤਬਰ ਮਹੀਨੇ 'ਚ ਹੋਣਗੀਆਂ ਪੰਜਾਬ 'ਚ ਪੰਚਾਇਤੀ ਚੌਣਾ

ਪੰਜਾਬ 'ਚ ਪੰਚਾਇਤੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਜਨਹਿਤ ਪਟੀਸ਼ਨ 'ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਪੰਚਾਇਤੀ ਚੋਣਾਂ ਸਤੰਬਰ ਤੱਕ ਕਰਵਾਈਆਂ ਜਾਣਗੀਆਂ।

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਪਰ ਨਾਲ ਹੀ ਪਟੀਸ਼ਨਕਰਤਾ ਨੂੰ ਇਹ ਆਜ਼ਾਦੀ ਦਿੱਤੀ ਹੈ ਕਿ ਜੇ ਸਰਕਾਰ ਨੇ ਸਤੰਬਰ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਤਾਂ ਉਹ ਮੁੜ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੀ ਮੰਗ ਨੂੰ ਲੈ ਕੇ ਤੁਸੀਂ ਅਦਾਲਤ 'ਚ ਪਟੀਸ਼ਨ ਦਾਇਰ ਕਰ ਸਕਦੇ ਹੋ। 

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਫਰਵਰੀ ਤੋਂ ਪੈਂਡਿੰਗ ਹਨ। ਦੂਜੇ ਪਾਸੇ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਦੋ ਹੋਰ ਪਟੀਸ਼ਨਾਂ ’ਤੇ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ।

Continues below advertisement

JOIN US ON

Telegram