Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਕਰਕੇ ਸਾਰੇ ਪਾਸੇ ਹਫੜਾ-ਦਫੜੀ ਮਚੀ ਹੋਈ ਹੈ, ਯੂਨੀਵਰਸਿਟੀ ਦਾ ਮਾਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਮੋਹਾਲੀ-ਚੰਡੀਗੜ੍ਹ ਬਾਰਡਰ ਵੱਲ ਜਾਣ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਬੱਚਿਆਂ ਨੂੰ ਸਕੂਲ ਤੋਂ ਲਿਆਉਣ ਵਾਲੇ ਮਾਪੇ ਵੀ ਫਸੇ ਹੋਏ ਹਨ।ਪੁਲਿਸ ਨਾਲ ਝੜਪ ਤੋਂ ਬਾਅਦ ਵਿਦਿਆਰਥੀਆਂ ਨੇ PGI ਦੇ ਸਾਹਮਣੇ ਵਾਲਾ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਉਨ੍ਹਾਂ ਨੂੰ ਰੋਕਣ ਲਈ ਗੇਟ 'ਤੇ ਚੜ੍ਹੀ, ਪਰ ਵਿਦਿਆਰਥੀ ਨਹੀਂ ਮੰਨੇ। ਇਸ ਤੋਂ ਬਾਅਦ ਪੁਲਿਸ ਨੇ ਬੈਰੀਕੇਡਿੰਗ ਤੋੜਨ ਵਾਲੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਇਸ ਤੋਂ ਪਹਿਲਾਂ ਵਿਦਿਆਰਥੀ ਗੇਟ ਤੋੜ ਕੇ ਅੰਦਰ ਵੜ ਗਏ ਸਨ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਹਾਲਾਂਕਿ, ਗੇਟ ਨੰਬਰ 1 ਹੁਣ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਨਿਹੰਗ ਸਿੰਘ ਵੀ ਸ਼ਾਮਲ ਹਨ, ਇੱਥੋਂ ਯੂਨੀਵਰਸਿਟੀ ਵਿੱਚ ਵੜ ਗਏ ਹਨ।ਪੁਲਿਸ ਨਾਲ ਝੜਪ ਤੋਂ ਬਾਅਦ ਵਿਦਿਆਰਥੀਆਂ ਨੇ PGI ਦੇ ਸਾਹਮਣੇ ਵਾਲਾ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਉਨ੍ਹਾਂ ਨੂੰ ਰੋਕਣ ਲਈ ਗੇਟ 'ਤੇ ਚੜ੍ਹੀ, ਪਰ ਵਿਦਿਆਰਥੀ ਨਹੀਂ ਮੰਨੇ। ਇਸ ਤੋਂ ਬਾਅਦ ਪੁਲਿਸ ਨੇ ਬੈਰੀਕੇਡਿੰਗ ਤੋੜਨ ਵਾਲੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਇਸ ਤੋਂ ਪਹਿਲਾਂ ਵਿਦਿਆਰਥੀ ਗੇਟ ਤੋੜ ਕੇ ਅੰਦਰ ਵੜ ਗਏ ਸਨ, ਜਿਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਹਾਲਾਂਕਿ, ਗੇਟ ਨੰਬਰ 1 ਹੁਣ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਨਿਹੰਗ ਸਿੰਘ ਵੀ ਸ਼ਾਮਲ ਹਨ, ਇੱਥੋਂ ਯੂਨੀਵਰਸਿਟੀ ਵਿੱਚ ਵੜ ਗਏ ਹਨ।