Partap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp Sanjha
Partap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp Sanjha
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਾਰਟੀ ਵਰਕਰਾਂ ਦੀ ਮੰਗ 'ਤੇ ਟਿਕਟ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਪੰਜਾਬ ਵਿੱਚ ਸਰਕਾਰ ਦੇ ਢਾਈ ਸਾਲ ਹੋ ਗਏ ਹਨ। ਭਗਵੰਤ ਮਾਨ ਨੇ ਕੱਲ੍ਹ ਕਿਹਾ ਹੈ ਕਿ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦੇਣਗੇ, ਪਰ ਹੁਣ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਸਮਾਂ ਆ ਗਿਆ ਹੈ। ਕਿਉਂਕਿ ਪੂਰੇ ਪੰਜਾਬ ਵਿੱਚ ਕਿਸੇ ਵੀ ਵਿਅਕਤੀ ਦੀ ਜਾਨ ਜਾਂ ਕਾਰੋਬਾਰ ਸੁਰੱਖਿਅਤ ਨਹੀਂ ਹੈ। ਪੰਜਾਬ ਵਿੱਚ ਸਰਕਾਰ ਭਗਵੰਤ ਮਾਨ ਦੀ ਨਹੀਂ, ਗੈਂਗਸਟਰਾਂ ਦੀ ਹੈ। ਰੋਜ਼ਾਨਾ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਹਮਲੇ ਕੀਤੇ ਜਾ ਰਹੇ ਹਨ। ਕੱਲ੍ਹ ਮਾਨਸਾ ਵਿੱਚ ਹਮਲੇ ਦੀ ਘਟਨਾ ਵਾਪਰੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ ਅਤੇ ਸ਼ੈਲਰ ਮਾਲਕਾਂ ਦੀ ਇਹ ਹਾਲਤ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਮਿਲ ਕੇ ਬਣਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਬਰਨਾਲਾ ਤੋਂ ਹੋਇਆ ਹੈ ਅਤੇ ਇਸ ਦੀਆਂ ਜੜ੍ਹਾਂ ਵੀ ਇਸੇ ਜ਼ਿਲ੍ਹੇ ਵਿੱਚੋਂ ਪੁੱਟੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ। ਪਰ ਕੇਜਰੀਵਾਲ ਆਪਣੇ ਮੁੱਖ ਮੰਤਰੀ ਨੂੰ ਨਸ਼ਾ ਮੁਕਤ ਨਹੀਂ ਕਰ ਸਕਿਆ, ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਤਾਂ ਗੱਲ ਹੀ ਛੱਡੋ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਵਾਅਦਾ ਖਿਲਾਫੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।
ਬਾਈਟ: ਪ੍ਰਤਾਪ ਸਿੰਘ ਬਾਜਵਾ (ਕਾਂਗਰਸ ਆਗੂ)
ਇਸ ਮੌਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਉਪ ਚੋਣਾਂ ਪੰਜਾਬ ਦੀ ਸਿਆਸਤ ਦਾ ਭਵਿੱਖ ਤੈਅ ਕਰਨਗੀਆਂ। ਉਨ੍ਹਾਂ ਕਿਹਾ ਕਿ ਉਹ ਬਰਨਾਲਾ ਵਿਖੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਪ੍ਰਚਾਰ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਾਖੁਸ਼ ਹਨ। ਇਹ ਸਰਕਾਰ ਇਸ਼ਤਿਹਾਰਬਾਜ਼ੀ ਦੀ ਸਰਕਾਰ ਬਣ ਗਈ ਹੈ। ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਮੁਲਾਜ਼ਮ ਟੈਂਕੀਆਂ ਦੇ ਉੱਪਰ ਹਨ। ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖਰਾਬ ਹੈ। ਮੋਬਾਈਲਾਂ 'ਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਲਈ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕ ਹੁਣ ਕਾਂਗਰਸ ਪਾਰਟੀ ਲਈ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਬਰਨਾਲਾ ਸਮੇਤ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਚੁੱਕੀ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਹਨ।