Sri darbar Sahib | ਸ੍ਰੀ ਹਰਿਮੰਦਰ ਸਾਹਿਬ 'ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ 'ਤੇ ਲੱਗੀ ਪਾਬੰਦੀ
Sri darbar Sahib | ਸ੍ਰੀ ਹਰਿਮੰਦਰ ਸਾਹਿਬ 'ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ 'ਤੇ ਲੱਗੀ ਪਾਬੰਦੀ
#Photography #Videography #Banned #Sridarbarsahib #Amritsar #abplive
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੁੱਕਰਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ ਬਣਾਉਣ ਅਤੇ ਫੋਟੋਆਂ ਖਿੱਚਣ ’ਤੇ ਪਾਬੰਦੀ ਲਾ ਦਿੱਤੀ ਹੈ।
ਇਹ ਫੈਸਲਾ ਪਵਿੱਤਰ ਸਥਾਨ ਨੂੰ ਪਿਕਨਿਕ ਸਪਾਟ ਵਜੋਂ ਵਰਤਣ, ਸੈਲਫੀ ਲੈਣ ਅਤੇ ਸੋਸ਼ਲ ਮੀਡੀਆ 'ਤੇ ਰੀਲਾਂ ਅਪਲੋਡ ਕਰਨ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਲਿਆ ਗਿਆ ਹੈ।
ਪੂਰੇ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤਖ਼ਤੀਆਂ ਲੈ ਕੇ ਤਾਇਨਾਤ ਕੀਤੇ ਗਏ ਹਨ। ਜਿਸ ਵਿੱਚ ਸੈਲਾਨੀਆਂ ਨੂੰ ਆਪਣੇ ਮੋਬਾਈਲ ਫੋਨ ਬੰਦ ਰੱਖਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ।
ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕੋਈ ਵੀ ਵਿਅਕਤੀ ਇਮਾਰਤ ਵਿੱਚ ਫੋਟੋਗ੍ਰਾਫੀ ਜਾਂ ਵੀਡੀਓਗ੍ਰਾਫੀ ਨਾ ਕਰੇ, ਤਾਂ ਜੋ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਬਰਕਰਾਰ ਰਹੇ।ਸ਼੍ਰੋਮਣੀ ਕਮੇਟੀ ਨੇ ਕਈ ਸਾਲ ਪਹਿਲਾਂ ਫੋਟੋਗ੍ਰਾਫੀ 'ਤੇ ਵੀ ਪਾਬੰਦੀ ਲਾ ਦਿੱਤੀ ਸੀ। ਇਸ ਦੇ ਬਾਵਜੂਦ ਵੀ ਕਈ ਲੋਕ ਪਰਿਸਰ ਵਿੱਚ ਫੋਟੋ ਖਿਚਵਾਉਂਦੇ ਦੇਖੇ ਗਏ।
ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ 'ਤੇ ਪਾਬੰਧੀ ਲਗਾਉਣ ਦਾ ਫ਼ੈਸਲਾ ਸਖ਼ਤੀ ਨਾਲ ਲਾਗੂ ਕੀਤਾ ਹੈ |