Pilibhit Encounter |ਪੀਲੀਭੀਤ ਐਨਕਾਊਂਟਰ 'ਚ 3 ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਨੇ ਮੰਗੀ ਉੱਚ ਪੱਧਰੀ ਜਾਂਚ
Continues below advertisement
ਯੂਪੀ ਦੇ ਪੀਲੀਭੀਤ ਐਨਕਾਊਂਟਰ ਵਿੱਚ ਮਾਰੇ ਗਏ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਸੋਸ਼ਲ ਮੀਡੀਆ ਉਪਰ ਇਸ ਐਨਕਾਉਂਟਰ ਨੂੰ ਫੇਕ ਦੱਸਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਵੀ ਇਸ ਮੁਕਾਬਲੇ ਉੁਪਰ ਸਵਾਲ ਉਠਾਏ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਹੈ ਕਿ ਯੂਪੀ ਸਰਕਾਰ ਨਾਲ ਸੰਪਰਕ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਦੂਜੇ ਪਾਸੇ ਯੂਪੀ ਵਿੱਚ ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਮ ਸੰਜੇ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਬਿਆਨ ਦਰਜ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ।
Continues below advertisement