PM ਮੋਦੀ ਵੱਲੋਂ ਖੇਤੀ ਕਾਨੂੰਨਾਂ ਦਾ ਮੁੜ ਜ਼ੋਰਦਾਰ ਸਮਰਥਨ

Continues below advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਰਾਏਸਨ ਵਿੱਚ ਕਿਸਾਨ ਭਲਾਈ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪਿਛਲੇ ਸਮੇਂ ਗੜੇਮਾਰੀ, ਕੁਦਰਤੀ ਆਫ਼ਤ ਕਾਰਨ ਪ੍ਰੇਸ਼ਾਨੀ ਹੋਈ। ਅੱਜ ਮੱਧ ਪ੍ਰਦੇਸ਼ ਵਿੱਚ ਇਸ ਪ੍ਰੋਗਰਾਮ ਦੌਰਾਨ 35 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1600 ਕਰੋੜ ਰੁਪਏ ਭੇਜੇ ਜਾ ਰਹੇ ਹਨ। ਕੋਈ ਵਿਚੋਲਾ ਨਹੀਂ, ਕੋਈ ਦਲਾਲ ਨਹੀਂ।"

ਪੀਐਮ ਮੋਦੀ ਨੇ ਕਿਹਾ, ‘ਮੈਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਆਪਣਾ ਕ੍ਰੈਡਿਟ ਆਪਣੇ ਕੋਲ ਰੱਖੋ। ਮੈਨੂੰ ਕ੍ਰੈਡਿਟ ਨਹੀਂ ਚਾਹੀਦਾ। ਮੈਨੂੰ ਕਿਸਾਨ ਦੇ ਜੀਵਨ ਵਿੱਚ ਆਸਾਨੀ ਚਾਹੀਦੀ ਹੈ, ਖੁਸ਼ਹਾਲੀ ਚਹੀਦੀ ਹੈ, ਖੇਤੀ ਵਿੱਚ ਆਧੁਨਿਕਤਾ ਚਾਹੀਦੀ ਹੈ। ਕਿਰਪਾ ਕਰਕੇ ਕਿਸਾਨਾਂ ਨੂੰ ਭਰਮਾਉਣਾ ਤੇ ਉਨ੍ਹਾਂ ਨੂੰ ਭੜਕਾਉਣਾ ਛੱਡ ਦਿਓ। ਅਚਾਨਕ ਭੰਬਲਭੂਸਾ ਤੇ ਝੂਠ ਦਾ ਜਾਲ ਪਾ ਕੇ ਰਾਜਨੀਤਕ ਧਰਤੀ ਵਾਹੁਣ ਦੀ ਖੇਡ ਖੇਡੇ ਰਹੇ ਹਨ। ਕਿਸਾਨਾਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਹਮਲੇ ਕੀਤੇ ਜਾ ਰਹੇ ਹਨ।
Continues below advertisement

JOIN US ON

Telegram