'ਆਪ' ਸਰਕਾਰ 'ਚ ਪੀਐਮ ਮੋਦੀ ਦਾ ਪਹਿਲਾ ਪੰਜਾਬ ਦੌਰਾ

Continues below advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮੁਹਾਲੀ ਦੇ ਮੁੱਲਾਪੁਰ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਂ 'ਤੇ ਬਣਾਇਆ ਗਿਆ ਹੈ। ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਸਸਤਾ ਇਲਾਜ ਮਿਲੇਗਾ। ਪੀਐਮ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਅਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਆਈ ਸੀ। ਜਿਸ ਤੋਂ ਬਾਅਦ ਉਹ ਵਾਪਸ ਆ ਗਏ ਸੀ। ਇਸ ਤੋਂ ਬਾਅਦ ਉਹ ਚੋਣ ਜ਼ਾਬਤੇ ਦੌਰਾਨ ਰੈਲੀ ਕਰਨ ਲਈ ਪੰਜਾਬ ਆਏ ਸੀ।

Continues below advertisement

JOIN US ON

Telegram