ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

Continues below advertisement

ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ ਜਿਸ ਤੋਂ ਬਾਅਦ ਕਈ ਆਗੂਆਂ  ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਸ ਮੌਕੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਚੋਰੀ ਛੁਪੇ ਚੰਡੀਗੜ੍ਹ ਦੇ ਸੈਕਟਰ 43 ਵਿਚਾਲੇ ਦਖ਼ਲ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਬਹਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋ ਗਈ ਜਿਸ ਤੋਂ ਬਾਅਦ ਕਈਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਇਸ ਮੌਕੇ ਨਿਹੰਗ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਉਨ੍ਹਾ ਵੱਲੋਂ 25 ਜਨਵਰੀ ਨੂੰ ਮਹਾਪੰਚਾਇਤ ਸੱਦੀ ਜਾਵੇਗੀ, ਉਨ੍ਹਾਂ ਕਿਹਾ ਕਿ ਜੇ 26 ਜਨਵਰੀ ਤੱਕ ਬੰਦੀ ਸਿੰਘਾਂ ਨੂੰ ਨਾ ਛੱਡਿਆ ਗਿਆ ਤਾਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਇਸ ਮੌਕੇ ਆਪਣੇ ਸਾਥੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਹੈ

ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਵੀ ਪੁੱਜੇ ਹਨ। ਉਨ੍ਹਾਂ ਨੇ ਇਸ ਮੌਕੇ ਜਥੇਬੰਦੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਨਾ ਲਿਆ ਜਾਵੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਵਾਪਸ ਜਾਣ ਦਾ ਫੈਸਲਾ ਲਿਆ ਗਿਆ ਹੈ।

Continues below advertisement

JOIN US ON

Telegram