ਗੁਰਦਾਸਪੁਰ ਦੇ ਪਿੰਡ ਡੀਡਾ ਸਾਂਸੀਆਂ 'ਚ ਪੁਲਿਸ ਦਾ ਸਰਚ ਆਪ੍ਰੇਸ਼ਨ

Continues below advertisement

ਪਿੰਡ ਡੀਡਾ ਸਾਂਸੀਆਂ 'ਚ ਤਿੰਨ ਨੌਜਵਾਨਾਂ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਗੁਰਦਾਸਪੁਰ ਪੁਲਿਸ ਨੇ ਪਿੰਡ ਡੀਡਾ ਸਾਂਸੀਆਂ ਨੂੰ ਛਾਉਣੀ ਵਿੱਚ ਕੀਤਾ ਤਬਦੀਲ
ਪਿੰਡ ਦੇ ਸਾਰੇ ਘਰਾਂ ਦੀ ਕੀਤੀ ਚੈਕਿੰਗ

ਗੁਰਦਾਸਪੁਰ ਦੇ ਪਿੰਡ ਡੀਡਾ ਸਾਂਸੀਆਂ ਵਿੱਚ 3 ਨੌਜਵਾਨਾ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ  ਪੁਲਿਸ ਨੇ ਪਿੰਡ ਦੇ ਚਾਰੇ ਪਾਸੇ ਤੋਂ ਘੇਰਾਬੰਦੀ ਕਰਕੇ ਪਿੰਡ ਅੰਦਰ ਚੈਕਿੰਗ ਅਭਿਆਨ ਚਲਾਇਆ ਅਤੇ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ ਅਤੇ ਪਿੰਡ ਅੰਦਰ ਲੋਕਾਂ ਦੇ ਆਣ ਜਾਣ ਤੇ ਪਾਬੰਦੀ ਲਗਾਈ ਤਾਂ ਜੋਂ ਕੋਈ ਵੀ ਸ਼ੱਕੀ ਵਿਅਕਤੀ ਪਿੰਡ ਤੋ ਬਾਹਰ ਨਾ ਜਾ ਸੱਕੇ....ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਕਈ ਵਾਰ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ

ਡੀਐਸਪੀ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਅੰਦਰ ਸਰਚ ਅਭਿਆਨ ਚਲਾਇਆ ਗਿਆ  ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਵੀ ਗੈਰ ਵਸਤੂ ਬਰਾਮਦ ਨਹੀਂ ਹੋਈ ਅਤੇ ਜੋ ਨਸ਼ੇ ਦੇ ਕਾਰੋਬਾਰ ਕਰਨ ਦੇ ਸ਼ੱਕੀ ਲੋਕ ਹਨ ਉਨਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।


 
Continues below advertisement

JOIN US ON

Telegram