ਪੁਲਿਸ ਨੇ ਕੀਤਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀਪਾ ਹਥਿਆਰਾਂ ਸਮੇਤ ਗ੍ਰਿਫਤਾਰ
ਪੁਲਿਸ ਨੇ ਕੀਤਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀਪਾ ਹਥਿਆਰਾਂ ਸਮੇਤ ਗ੍ਰਿਫਤਾਰ
Punjab News: ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ 'ਤੇ ਸਰਗਰਮ ਤਸਕਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਦਾ ਰਹਿਣ ਵਾਲਾ ਹੈ ਤੇ ਉਸੇ ਇਲਾਕੇ ਦੇ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਨਸ਼ੀਲੇ ਪਦਾਰਥ ਵੇਚਦਾ ਸੀ। ਪੁਲਿਸ ਨੇ ਉਸ ਕੋਲੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਟੀਮ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਦੀਪਾ ਦੀ ਗਤੀਵਿਧੀ ਵੱਧ ਰਹੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਲਦੀ ਹੀ ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ 'ਤੇ ਲਵੇਗੀ।






















