500 ਕਰੋੜ ਦੇ ਘਪਲੇ ਦੀ ਹੋਣੀ ਚਾਹੀਦੀ ਉੱਚ ਪੱਧਰੀ ਜਾਂਚ-Sukhbir Badal

Continues below advertisement

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਮਿਲਣਗੇ। ਜਿਸ ਵਿੱਚ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ ਅਤੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਵੀ ਸ਼ਾਮਲ ਹੋਣਗੇ। ਅਕਾਲੀ ਦਲ ਪੰਜਾਬ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਿਹਾ ਹੈ। ਅਕਾਲੀ ਦਲ ਦਾ ਦੋਸ਼ ਹੈ ਕਿ 'ਆਪ' ਨੇ ਇਸ ਨੀਤੀ ਨਾਲ 500 ਕਰੋੜ ਦਾ ਘਪਲਾ ਕੀਤਾ ਹੈ। ਸੀਬੀਆਈ ਦੇ ਘੇਰੇ ਵਿੱਚ ਆਈ ਦਿੱਲੀ ਆਬਕਾਰੀ ਨੀਤੀ ਨੂੰ ਪੰਜਾਬ ਵਿੱਚ ਵੀ ਲਾਗੂ ਕਰ ਦਿੱਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਨਵੀਂ ਨੀਤੀ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਇਆ ਹੈ।

Continues below advertisement

JOIN US ON

Telegram