ਪੋਂਗ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਡੈਮ ਦੇ 5 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਤੋਂ ਬਾਅਦ ਬਿਆਸ ਦਰਿਆ ਵਿੱਚ ਹਜ਼ਾਰਾਂ ਕਿਊਸਿਕ ਪਾਣੀ ਛੱਡਿਆ ਗਿਆ। ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਦੀ ਲੋੜ ਹੈ। ਪ੍ਰਸ਼ਾਸਨ ਵੱਲੋਂ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਦਰਿਆ ਜਾਂ ਪਾਣੀ ਵਾਲੇ ਖੇਤਰਾਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪੋਂਗ ਡੈਮ ਤੋਂ ਪਾਣੀ ਛੱਡੇ ਜਾਣ ਨਾਲ ਬਿਆਸ ਦੇ ਪਾਣੀ ਦੇ ਪੱਧਰ ’ਤੇ ਅਸਰ ਪੈ ਸਕਦਾ ਹੈ। ਲੋਕਾਂ ਨੂੰ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਅਫ਼ਵਾਹ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।