ਅਕਾਲੀ ਦਲ ਦੇ ਮਾਰਚ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਕੀ ਤਿਆਰੀ?

Continues below advertisement
ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਅੱਜ ਸ਼੍ਰੋਮਣੀ ਅਕਾਲੀ ਦਲ ਵੀ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੀਤਾ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਚੰਡੀਗੜ੍ਹ ਪਹੁੰਚ ਕੇ ਅਕਾਲੀ ਦਲ ਦੀ ਵਫਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇਗਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਰਚ ਸ਼ੁਰੂ ਹੋਇਆ ਹੈ ਜੋ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਇਆ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ।
Continues below advertisement

JOIN US ON

Telegram