ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
Continues below advertisement
ਪੰਜਾਬ ਵਿੱਚ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ (PTI) ਦੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੇ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਬੁੱਧਵਾਰ ਨੂੰ ਦੋ ਪੀਟੀਆਈ ਅਧਿਆਪਕ ਮੋਹਾਲੀ ਵਿੱਚ ਪਾਣੀ ਦੀ ਟੈਂਕੀ ਉੱਤੇ ਚੜ੍ਹ ਗਏ। ਉਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਵੀ ਹਨ। ਉਹ ਨੌਕਰੀਆਂ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਮੌਕੇ 'ਤੇ ਮੌਜੂਦ ਹੈ ਅਤੇ ਅੰਦੋਲਨਕਾਰੀਆਂ ਨੂੰ ਨੀਚੇ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਨੇ ਪਿਛਲੇ ਸਾਲ ਵੀ ਪਾਣੀ ਵਾਲੀ ਟੈਂਕੀ 'ਤੇ ਚੜ ਕੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਧਰਨਾਕਾਰੀ ਅਧਿਆਪਕਾਂ ਨੂੰ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
Continues below advertisement
Tags :
Cmmann PunjabNews CMBhagwantMann PunjabTeacher ChiefMinisterArvindKejriwal PunjabProtest PhysicalTrainingInstructor