ਸਾਰੇ ਕਿਸਾਨ ਦੁੱਖੀ ਹੋ ਕੇ ਘਰੋਂ ਨਿੱਕਲੇ ਬਾਹਰ - ਕਿਸਾਨ

ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਬਿੱਲ ਦੇ ਖਿਲਾਫ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ। ਪੰਜਾਬ ਤੇ ਹਰਿਆਣਾ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਸ ਬੰਦ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਸਣੇ ਪੰਜਾਬ ਦੇ ਹਰ ਕਲਾਕਾਰ ਦੀ ਹਮਾਇਤ ਮਿਲ ਰਹੀ ਹੈ।

ਦੱਸ ਦਈਏ ਕਿ ਦੇਸ਼ ‘ਚ ਕਿਸਾਨੀ ਜਥੇਬੰਦੀਆਂ ਨੂੰ ਕਾਂਗਰਸ, ਰਾਜਦ, ਸਮਾਜਵਾਦੀ ਪਾਰਟੀ, ਅਕਾਲੀ ਦਲ, ਆਪ, ਟੀਐਮਸੀ ਸਮੇਤ ਕਈ ਰਾਜਨੀਤਕ ਪਾਰਟੀਆਂ ਦਾ ਵੀ ਸਮਰਥਨ ਮਿਲਿਆ ਹੈ। ਲੰਘੇ ਕੱਲ੍ਹ ਯਾਨੀ ਵੀਰਵਾਰ, 24 ਸਤੰਬਰ ਤੋਂ ਪੰਜਾਬ ਦੇ ਕਿਸਾਨ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ‘ਤੇ ਹਨ। ਉੱਥੋਂ ਦੇ ਕਿਸਾਨ ਰੇਲਵੇ ਟਰੈਕ 'ਤੇ ਡਟ ਕੇ ਬੈਠੇ ਹਨ ਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

JOIN US ON

Telegram
Sponsored Links by Taboola