Punjab Band| ਸ਼ੰਭੂ 'ਚ ਕਿਸਾਨਾਂ ਨੇ ਰੋਕੀਆਂ ਰੇਲਾਂ, ਪੰਜਾਬ ਬੰਦ ਦੇ ਹਾਲਾਤ
Punjab Band| ਸ਼ੰਭੂ 'ਚ ਕਿਸਾਨਾਂ ਨੇ ਰੋਕੀਆਂ ਰੇਲਾਂ, ਪੰਜਾਬ ਬੰਦ ਦੇ ਹਾਲਾਤ
ਪੰਜਾਬ ਭਰ ਵਿੱਚ ਸੋਮਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਭਾਗ ਦੇ ਬੁਲਾਰੇ ਅਨੁਸਾਰ ਇਸ ਬੰਦ ਦੌਰਾਨ ਯਾਤਰੀਆਂ ਦੀ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ। ਜਥੇਬੰਦੀਆਂ ਵੱਲੋਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਡਵੀਜ਼ਨ ਦੇ ਕਰੀਬ 16 ਪੁਆਇੰਟਾਂ 'ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਰੇਲਾਂ ਰੋਕੀਆਂ ਜਾਣਗੀਆਂ। ਆਰਪੀਐਫ ਅਤੇ ਜੀਆਰਪੀ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਯਾਤਰੀਆਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਸ ਦੌਰਾਨ ਵਿਭਾਗ ਦੇ ਵਿਰੋਧ ਕਾਰਨ 163 ਟਰੇਨਾਂ ਰੱਦ ਕੀਤੀਆਂ ਜਾਣਗੀਆਂ, 19 ਟਰੇਨਾਂ ਨੂੰ ਸ਼ਾਰਟ ਟਰਮੀਨੇਟ ਸਮੇਂ ਲਈ, 15 ਟਰੇਨਾਂ ਟਰਮੀਨੇਟ ਲਈ ਸ਼ਾਰਟ ਓਰਿਜੀਨੇਟ, 15 ਟਰੇਨਾਂ ਦੇਰੀ ਨਾਲ ਚੱਲਣਗੀਆਂ ਅਤੇ 09 ਟਰੇਨਾਂ ਨੂੰ ਰੋਕਿਆ ਜਾਵੇਗਾ।