Punjab Budget Session । ਵਿੱਤ ਮੰਤਰੀ ਹਰਪਾਲ ਚੀਮਾ ਨੇ 1,96,426 ਕਰੋੜ ਦਾ ਬਜਟ ਕੀਤਾ ਪੇਸ਼, ਜਾਣੋ ਕੀ ਹੈ ਖਾਸ

Continues below advertisement

Punjab Budget Session । ਵਿੱਤ ਮੰਤਰੀ ਹਰਪਾਲ ਚੀਮਾ ਨੇ 1,96,426 ਕਰੋੜ ਦਾ ਬਜਟ ਕੀਤਾ ਪੇਸ਼, ਜਾਣੋ ਕੀ ਹੈ ਖਾਸ

Punjab Budget 2023: ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਤੀ ਨੀਤੀ ਲਿਆਵੇਗੀ। ਇਸ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਕਦਮਾਂ ਬਾਰੇ ਦੱਸਿਆ।

ਦੱਸ ਦਈਏ ਕਿ ਵਿੱਤ ਮੰਤਰੀ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। 

ਇਸ ਦੌਰਾਨ ਚੀਮਾ ਨੇ ਸਪੱਸ਼ਟ ਕੀਤਾ ਕਿ ਬਜਟ ਦਾ ਕੇਂਦਰ ਸਿੱਖਿਆ, ਸਿਹਤ, ਰੁਜ਼ਗਾਰ ਤੇ ਖੇਤੀਬਾੜੀ ਹਨ। ਉਨ੍ਹਾਂ ਨੇ ਰੁਜ਼ਗਾਰ ਸਿਰਜਣ, ਚੰਗੇ ਵਿੱਤੀ ਸਾਲ 2023-24 ਲਈ 1.96 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪ੍ਰਸਤਾਵਿਤ ਕੀਤਾ ਹੈ। ਵਿੱਤੀ ਸਾਲ 2023-24 ਲਈ ਪੰਜਾਬ ਦਾ ਕੁੱਲ ਰਾਜ ਘਰੇਲੂ ਉਤਪਾਦ (ਜੀਐਸਡੀਪੀ) 6,98,635 ਕਰੋੜ ਰੁਪਏ ਹੋਵੇਗਾ

 
Continues below advertisement

JOIN US ON

Telegram