Punjab cabinet sub-committee ਦੀ ਮੀਟਿੰਗ ਅੱਜ , 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਤੇ ਮੰਥਨ

Continues below advertisement

Punjab Cabinet: ਅੱਜ ਫਿਰ ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਖੇਡ ਮੰਤਰੀ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਿਰਕਤ ਕਰਨਗੇ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਨਹੀਂ ਦਿੱਤਾ ਸੀ। ਜਿਸ ਲਈ ਕਮੇਟੀ ਨੇ ਉਸ ਨੂੰ ਤਾੜਨਾ ਵੀ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਾ ਰਿਕਾਰਡ ਦੇਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ।ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ

Continues below advertisement

JOIN US ON

Telegram