CM Bhagwant Mann ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਹੋਏ ਪੇਸ਼, ਜਾਣੋ ਕੀ ਹੈ ਮਾਮਲਾ

Continues below advertisement

Chandigarh District Court: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਚੰਡੀਗੜ੍ਹ ਪੁਲਿਸ ਨਾਲ ਹੱਥੋਪਾਈ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਪੁਲਿਸ ਨਾਲ ਹੱਥੋਪਾਈ ਦੀ ਇਹ ਘਟਨਾ ਪਿਛਲੀ ਸਰਕਾਰ ਕਾਂਗਰਸ ਵੇਲੇ ਵਾਪਰੀ ਸੀ। ਉਸ ਸਮੇਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਇਸ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।ਇਸ ਧਰਨੇ ਦੌਰਾਨ ਪੁਲੀਸ ਨਾਲ ‘ਆਪ’ ਆਗੂਆਂ ਤੇ ਵਰਕਰਾਂ ਦੀ ਝੜਪ ਵੀ ਹੋਈ ਤੇ ਇਸ ਵਿੱਚ ਕਈ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿੱਚ ਭਗਵੰਤ ਮਾਨ, ਚੀਮਾ ਸਮੇਤ ਕਈ ਤਤਕਾਲੀ ਵਿਧਾਇਕ ਅਤੇ ਮੌਜੂਦਾ ਮੰਤਰੀ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਹਨ।

Continues below advertisement

JOIN US ON

Telegram