ਮੁੱਖ ਮੰਤਰੀ ਮਾਨ ਨੇ Commonwealth Games 'ਚ ਪੰਜਾਬ ਦੇ 23 ਖਿਡਾਰੀਆਂ ਨੂੰ ਵੰਡੀ ਇਨਾਮੀ ਰਾਸ਼ੀ
Commonwealth Games Winning Punjabi Players: ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ, ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਬਰਮਿੰਘਮ ਵਿਖੇ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਜਿਨਾਂ ਵਿੱਚੋਂ 19 ਖਿਡਾਰੀਆਂ ਨੇ ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤੇ। ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੀ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਚਾਂਦੀ ਦਾ ਤਮਗਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਜੂਡੋ ਵਿੱਚ ਜਸਲੀਨ ਸੈਣੀ, ਅਥਲੈਟਿਕਸ ਵਿੱਚ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿੰਗ ਵਿੱਚ ਨਮਨ ਕਪਿਲ ਤੇ ਵਿਸ਼ਵਜੀਤ ਸਿੰਘ ਨੇ ਹਿੱਸਾ ਲਿਆ ਸੀ