Bhagwant Mann Marriage: ਵੀਰਵਾਰ ਨੂੰ ਪੰਜਾਬ ਸੀਐਮ ਭਗਵੰਤ ਮਾਨ ਕਰਵਾ ਰਹੇ ਵਿਆਹ
Continues below advertisement
Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ।
Continues below advertisement