ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ 'ਚ ਸ਼ਾਮਲ
ਏਬੀਪੀ ਸਾਂਝਾ
Updated at:
04 Jun 2022 08:01 PM (IST)
ਚੰਡੀਗੜ੍ਹ: ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪਹੁੰਜੇ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਪਾਰਟੀ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੇ ਹੋਰ ਸੀਨੀਅਰ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਨ੍ਹਾਂ ਵਿੱਚ ਬਲਬੀਰ ਸਿੱਧੂ, ਸੁੰਦਰ ਸ਼ਿਆਮ ਅਰੋੜਾ, ਗੁਰਪ੍ਰੀਤ ਕਾਂਗੜ, ਰਾਜਕੁਮਾਰ ਵੇਰਕਾ ਸ਼ਾਮਲ ਹਨ। ਕਾਂਗਰਸ ਚੋਂ ਕੱਢੇ ਗਏ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।