Kolkata Doctor case | ਪੰਜਾਬ ਦੇ ਹਸਪਤਾਲਾਂ 'ਚ ਕੰਮ ਠੱਪ, ਗੁੱਸੇ 'ਚ ਡਾਕਟਰ,OPD ਸੇਵਾਵਾਂ ਵੀ ਬੰਦ | Punjab

Continues below advertisement

Kolkata Doctor case | ਪੰਜਾਬ ਦੇ ਹਸਪਤਾਲਾਂ 'ਚ ਕੰਮ ਠੱਪ, ਗੁੱਸੇ 'ਚ ਡਾਕਟਰ,OPD ਸੇਵਾਵਾਂ ਵੀ ਬੰਦ | Punjab 
ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦਾ ਮਾਮਲਾ 
ਪੰਜਾਬ ਦੇ ਹਸਪਤਾਲਾਂ 'ਚ ਕੰਮ ਠੱਪ, ਗੁੱਸੇ 'ਚ ਡਾਕਟਰ 
ਡਾਕਟਰਾਂ ਤੇ ਨਰਸਾਂ ਦੀ ਹੜਤਾਲ, ਓਪੀਡੀ ਸੇਵਾਵਾਂ ਵੀ ਬੰਦ
ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ 'ਚ ਅੱਜ (ਸ਼ੁੱਕਰਵਾਰ) ਦੇਸ਼ ਦੇ ਬਾਕੀ ਸੂਬਿਆਂ ਦੇ ਨਾਲ ਨਾਲ 
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। 
ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। 
ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। 
ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਤੇ ਨਰਸਿੰਗ ਸਟਾਫ ਦਾ ਵੀ ਸਮਰਥਨ ਮਿਲਿਆ ਹੈ। 
ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। 
ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਮਗਰੋਂ ਪੂਰੇ ਦੇਸ਼ ਵਿੱਚ ਉਬਾਲ ਆਇਆ ਹੋਇਆ ਹੈ।
ਜ਼ਿਕਰ ਏ ਖ਼ਾਸ ਹੈ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਹੋਈ ਹੈਵਾਨੀਅਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। 
ਹਸਪਤਾਲ ਦੇ ਸੈਮੀਨਾਰ ਹਾਲ ‘ਚ 9 ਅਗਸਤ ਦੀ ਸਵੇਰ ਨੂੰ ਕਥਿਤ ਤੌਰ ‘ਤੇ ਬਲਾਤਕਾਰ ਅਤੇ ਕਤਲ ਕੀਤੀ ਡਾਕਟਰ ਦੀ ਅਰਧ ਨਗਨ ਲਾਸ਼ ਮਿਲੀ ਸੀ। 
ਇਸ ਸਬੰਧ ਵਿਚ 10 ਅਗਸਤ ਨੂੰ ਸੰਜੇ ਰਾਏ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਕਿ 14 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਹੈ |
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕੀਤਾ ਹੈ | ਜਿਸ ਦੇ ਖ਼ਿਲਾਫ਼ ਮੌਤ ਦੀ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ 
ਉਥੇ ਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਸ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। 
ਇਸ ਘਟਨਾ ਦੀ 2012 ਦੀ ਨਿਰਭਯਾ ਕਾਂਡ ਨਾਲ ਤੁਲਨਾ ਕੀਤੀ ਜਾ ਰਹੀ ਹੈ। ਤੇ
ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਦੇ ਡਾਕਟਰਾਂ ਹੀ ਨਹੀਂ ਬਲਕਿ ਆਮ ਤੇ ਖ਼ਾਸ ਹੈ ਵਿਅਕਤੀ ਵਿੱਚ ਗੁੱਸਾ ਹੈ। ਤੇ ਮੁਲਜ਼ਮਾਂ ਖਿਲਾਫ ਸਖ਼ਤ 
ਕਾਰਵਾਈ ਦੀ ਮੰਗ ਹੋ ਰਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

 

Continues below advertisement

JOIN US ON

Telegram