(Source: ECI/ABP News)
ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੰਯੁਕਤ ਕਿਸਾਨ ਮੋਰਚਾ ਦਾ ਅੱਜ ਤੋਂ 75 ਘੰਟੇ ਦਾ ਧਰਨਾ, ਪੰਜਾਬ ਤੋਂ ਵੀ ਕਿਸਾਨਾਂ ਨੇ ਲਾਏ ਡੇਰੇ
Farmers Protest Lakhimpur Kheri: ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਯੂਪੀ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਰਿਹਾ ਹੈ। ਮੋਰਚੇ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ 18 ਅਗਸਤ ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿਖੇ 75 ਘੰਟੇ ਦਾ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਦੇ ਸੱਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਅਤੇ ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਹੋਰ ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਮਾਮਲੇ 'ਚ ਦੋਸ਼ੀ ਹੈ।
![ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ](https://feeds.abplive.com/onecms/images/uploaded-images/2025/02/14/21059ab8c8a308203cd0f94969e2c6231739530068587370_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)