ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ
ਪੰਜਾਬ ਵਿੱਚ ਅਗਲੇ ਤਿੰਨ ਦਿਨ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਤੇ ਹੋਰ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਦੋ ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਅੱਗੇ ਐਤਵਾਰ ਹੋਣ ਕਰਕੇ ਛੁੱਟੀ ਰਹੇਗੀ।
ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਯਾਨੀ 15 ਨਵੰਬਰ ਤੇ ਅਗਲੇ ਦਿਨ ਯਾਨੀ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਤੇ ਹੋਰ ਅਦਾਰੇ ਬੰਦ ਰਹਿਣਗੇ।
ਦੱਸ ਦਈਏ ਕਿ ਸ਼ੁੱਕਰਵਾਰ, 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰੂਪੁਰਬ ਤੇ 16 ਨਵੰਬਰ ਨੂੰ ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ। ਇਸ ਦੇ ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।