Punjab Government ਵੱਲੋਂ ਪ੍ਰਸ਼ਾਸਕੀ ਮੁੱਦਿਆਂ 'ਤੇ ਸਲਾਹ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ

Continues below advertisement

Punjab High Level Advisory Committee: ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ। ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਅਪਰੈਲ ਮਹੀਨੇ ਦੌਰਾਨ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਇੱਕ ‘ਨਾਲੇਜ ਸ਼ੇਅਰ’ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਘੇਰ ਲਿਆ ਸੀ। 

Continues below advertisement

JOIN US ON

Telegram