Farmers ਲਈ Punjab ਸਰਕਾਰ ਦਾ ਵੱਡਾ ਕਦਮ! ਮੰਡੀ 'ਚ Cabinet Minster ਨੇ ਦਿੱਤਾ ਸਬੂਤ | Paddy
Farmers ਲਈ Punjab ਸਰਕਾਰ ਦਾ ਵੱਡਾ ਕਦਮ! ਮੰਡੀ 'ਚ Cabinet Minster ਨੇ ਦਿੱਤਾ ਸਬੂਤ | Paddyਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਵਿਚਾਲੇ ਪਰਾਲੀ ਸਾੜਨ ਦੇ ਕਈ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਨਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੀ ਵੱਧਦਾ ਜਾ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2.8 ਡਿਗਰੀ ਵੱਧ ਹੈ। ਹਾਲਾਂਕਿ ਹੁਣ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ। ਸੂਬੇ 'ਚ ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ।
ਸੂਬੇ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ 397 ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਸੂਚਨਾ ਮਿਲਣ ਦੇ ਬਾਅਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਤਰਨਤਾਰਨ 130 ਅਤੇ ਅੰਮ੍ਰਿਤਸਰ 98 ਨੂੰ ਵੱਧ ਤੋਂ ਵੱਧ ਨੋਟਿਸ ਜਾਰੀ ਕੀਤੇ ਗਏ ਹਨ।