ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ 'ਚ ਚੁਣੌਤੀ

Continues below advertisement

ਪੰਜਾਬ ਸਰਕਾਰ (Punjab Government) ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ (Punajb Haryana High Court) ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਤੇ ਜਸਟਿਸ ਵਿਕਾਸ ਸੂਰੀ ਕਰਨਗੇ। ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸ਼ਰਾਬ ਦੇ ਕਾਰੋਬਾਰ 'ਚ ਇਜ਼ਾਰੇਦਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

Continues below advertisement

JOIN US ON

Telegram