ਹਾਕੀ ਖਿਡਾਰੀਆਂ ਲਈ ਇਨਾਮ ਦੀ ਰਾਸ਼ੀ ਹਰਿਆਣਾ ਦੇ ਬਰਾਬਰ ਕਰੇ ਪੰਜਾਬ ਸਰਕਾਰ
ਹਾਕੀ ਖਿਡਾਰੀਆਂ ਲਈ ਇਨਾਮ ਦੀ ਰਾਸ਼ੀ ਹਰਿਆਣਾ ਦੇ ਬਰਾਬਰ ਕਰੇ ਪੰਜਾਬ ਸਰਕਾਰ
ਪੈਰਿਸ ਓਲੰਪਿਕ ਵਿੱਚ ਭਾਰਤ ਤੇ ਸਪੇਨ ਵਿਚਾਲੇ ਹੋਏ ਹਾਕੀ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਟੀਮ ਵੱਲੋਂ ਬਰਾਉਨਸ ਮੈਡਲ ਜਿੱਤਿਆ ਸੀ, ਜਿਸ ਦੇ ਚਲਦੇ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੇ ਜਿੱਥੇ ਉਹਨਾਂ ਦਾ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਤੇ ਪੰਜਾਬ ਸਰਕਾਰ ਦੇ ਮੰਤਰੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਹਾਕੀ ਖਿਡਾਰੀ ਅਤੇ ਵਿਧਾਇਕ ਪ੍ਰਗਟ ਸਿੰਘ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ,,,
ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ ਨੇ ਕਿਹਾ ਕਿ ਸਾਡੇ ਪੰਜਾਬ ਦੇ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਿਲ ਕਰਤੀ ਹੈ , ਸਾਡੇ ਪੰਜਾਬ ਦੇ ਸ਼ੇਰਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੋਇਆ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਿਆਦਾ ਤੋਂ ਜਿਆਦਾ ਇਹਨਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇ। ਸਾਬਕਾ ਹਾਕੀ ਕਪਤਾਨ ਜੁਗਰਾਜ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਹਾਕੀ ਖਿਡਾਰੀ ਦੇਸ਼ ਦਾ ਨਾਮ ਰੋਸ਼ਨ ਕਰਕੇ ਬਰਾਂਚ ਮੈਡਲ ਲੈ ਕੇ ਆਏ ਹਨ ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਵੀ ਬਹੁਤ ਜਿਆਦਾ ਖੁਸ਼ੀ ਹੈ ਕਿ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਉਹਨਾਂ ਕੋਲੋਂ ਸਿੱਖਿਆ ਲਈ ਹੈ ਅਤੇ ਜਦੋਂ ਕਿਸੇ ਨੂੰ ਸਿੱਖਿਆ ਦਿੱਤੀ ਹੋਵੇ ਅਤੇ ਉਹ ਨਾਮ ਰੋਸ਼ਨ ਕਰੇ ਤਾਂ ਬਹੁਤ ਖੁਸ਼ੀ ਹੁੰਦੀ ਹੈ