ਮੁੱਖ ਮੰਤਰੀ Bhagwant Mann ਨਗਦ ਰਾਸ਼ੀ ਦੇ ਕੇ ਕਰਨਗੇ ਸਨਮਾਨਿਤ
Punjab Players in Commonwealth Games: ਬਰਮਿੰਘਮ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਗਦ ਰਾਸ਼ੀ ਦੇ ਕੇ ਸਨਮਾਨਿਤ ਕਰਨਗੇ। 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਇਹਨਾਂ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਚੰਡੀਗੜ ਵਿਖੇ ਖਾਸ ਸਨਮਾਨ ਸਮਾਗਮ ਰੱਖਿਆ ਗਿਆ ਹੈ ਜਿਸ ਵਿੱਚ ਮੁੱਖ ਮੰਤਰੀ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨ ਕਰਨਗੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਜਿਸ ਤਹਿਤ ਸੂਬੇ ਦੇ ਨਾਮ ਰੌਸ਼ਨ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 29 ਅਗਸਤ ਨੂੰ ਪੰਜਾਬ ਵਿੱਚ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ-2022’ ਸ਼ੁਰੂ ਹੋ ਰਹੀਆਂ ਹਨ।