ਪੜਚੋਲ ਕਰੋ
ਇਸ ਤਰ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ Punjab government
Stubble Burning: ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕੇਗੀ ਪਰ ਸਖਤੀ ਦੀ ਬਜਾਏ ਪਿਆਰ ਨਾਲ। ਇਸ ਲਈ ਪੰਜਾਬ ਸਰਕਾਰ ਵੱਲੋਂ ਖਾਸ ਪਲਾਨ ਤਿਆਰ ਕੀਤਾ ਗਿਆ ਹੈ। ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਜਾਗਰੂਕ ਕਰੇਗੀ ਤੇ ਦੂਜੇ ਪਾਸੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਮਸ਼ੀਨਾਂ ਵੰਡੀਆਂ ਜਾਣਗੀਆਂ। ਉਂਝ ਭਗਵੰਤ ਮਾਨ ਸਰਕਾਰ ਨੇ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੀ ਤਜਵੀਜ਼ ਰੱਖੀ ਸੀ, ਜਿਸ ਵਿੱਚ ਇਹ ਸੁਝਾਅ ਪੇਸ਼ ਕੀਤਾ ਗਿਆ ਸੀ ਕਿ ਇਸ ਰਾਸ਼ੀ ਵਿੱਚੋਂ 1500 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਜਦੋਂਕਿ 1000 ਰੁਪਏ ਪ੍ਰਤੀ ਏਕੜ ਪੰਜਾਬ ਤੇ ਦਿੱਲੀ ਸਰਕਾਰਾਂ ਵੱਲੋਂ ਦਿੱਤੇ ਜਾਣਗੇ ਪਰ ਕੇਂਦਰ ਨੇ ਇਹ ਤਜਵੀਜ਼ ਠੁਕਰਾ ਦਿੱਤੀ ਹੈ।
ਹੋਰ ਵੇਖੋ






















