Punjab Haryana High Court ਨੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ

Continues below advertisement

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਰਕਾਰ ਨੂੰ ਝਟਕਾ ਦਿੱਤਾ ਗਿਆ ਹੈ। ਹਾਈ ਕੋਰਟ ਵਲੋਂ ਹੁਕਮ ਦਿੱਤਾ ਗਿਆ ਕਿ ਮਾਈਨਿੰਗ ’ਤੇ ਰੋਕ ਜਾਰੀ ਰਹੇਗੀ। ਹਾਈ ਕੋਰਟ ਵਲੋਂ ਸਰਹੱਦੀ ਇਲਾਕਿਆਂ ’ਚ ਲਗਾਈ ਗਈ ਮਾਈਨਿੰਗ ’ਤੇ ਰੋਕ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਸੰਬਧੀ ਬੋਲਦਿਆਂ ਅਕਾਲੀ ਦਲ (ਬ) ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਈ ਕੋਰਟ ਵਲੋਂ ਮਾਈਨਿੰਗ ਦੇ ਮਾਮਲੇ ’ਚ ਜੋ ਫ਼ੈਸਲਾ ਆਇਆ ਹੈ, ਇਹ ਪੰਜਾਬ ਸਰਕਾਰ ਲਈ ਸਬਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕਹਿੰਦੀ ਰਹੀ ਹੈ ਕਿ ਮਾਈਨਿੰਗ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਰਾਜਨੀਤੀ ਕਰ ਰਹੀਆਂ ਹਨ। ਪਰ ਹੁਣ ਤਾਂ ਕੇਂਦਰੀ ਏਜੰਸੀਆਂ ਨੇ ਵੀ ਕਹਿ ਦਿੱਤਾ ਹੈ ਕਿ ਪੰਜਾਬ ਵਿੱਚ ਜੋ ਵੀ ਮਾਈਨਿੰਗ ਹੋ ਰਹੀ ਹੈ, ਉਹ ਗਲਤ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਮੁੱਦੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ।

Continues below advertisement

JOIN US ON

Telegram