ਜੱਜ ਦੀ ਬੇਟੀ Kalyani Singh ਨੂੰ Punjab Haryana High Court ਤੋਂ ਮਿਲੀ ਜ਼ਮਾਨਤ

Continues below advertisement

Sippy Sidhu Murder Case: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅਤੇ ਕੌਮੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਜੱਜ ਦੀ ਧੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕਲਿਆਣੀ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਜਸਟਿਸ ਸਰਵੇਸ਼ਵਰ ਠਾਕੁਰ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਕਲਿਆਣੀ ਸਿੰਘ ਨੂੰ 90 ਦਿਨਾਂ ਬਾਅਦ ਜ਼ਮਾਨਤ ਮਿਲ ਗਈ। ਦੱਸ ਦੇਈਏ ਕਿ ਸਿੱਪੀ ਸਿੱਧੂ ਕਤਲ ਕੇਸ ਦੇ ਮੁਲਜ਼ਮ ਕਲਿਆਣੀ ਸਿੰਘ ਨੂੰ ਸੀਬੀਆਈ ਨੇ 15 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋ ਵਾਰ ਰਿਮਾਂਡ ਲੈਣ ਤੋਂ ਬਾਅਦ ਸੀਬੀਆਈ ਅਦਾਲਤ ਨੇ ਕਲਿਆਣੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਹ ਬੀਤੀ 21 ਜੂਨ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ।

Continues below advertisement

JOIN US ON

Telegram